ਇਮਰਾਨ ਦੇ ਸੱਦੇ ‘ਤੇ ਬੋਲੇ ਸਿੱਧੂ… ਕਬੂਲ ਹੈ… ਕਬੂਲ ਹੈ… ਕਬੂਲ ਹੈ

ਜਲੰਧਰ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕਾਰੀਡੋਰ ਦੇ ਨਿਰਮਾਣ ਪ੍ਰੋਜੈਕਟ ਦੇ ਨੀਂਹ ਪੱਥਰ ਰੱਖਣ ਦੇ ਮਿਲੇ ਸੱਦੇ ‘ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪਾਕਿਸਤਾਨ ਜਾਣ ਲਈ ਸਹਿਮਤੀ ਪ੍ਰਗਟਾਈ ਹੈ। ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਾਕਿਸਤਾਨ ਵਲੋਂ ਇਸ ਮੌਕੇ ਸੱਦਾ ਭੇਜਿਆ ਜਾਂਦਾ ਹੈ ਤਾਂ ਉਹ ਪਾਕਿਸਤਾਨ ਜ਼ਰੂਰ ਜਾਣਗੇ।
ਦੱਸਣਯੋਗ ਹੈ ਕਿ ਪਾਕਿਸਾਨ ਵਲੋਂ ਆਪਣੇ ਦੇਸ਼ ਅੰਦਰ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਪ੍ਰੋਜੈਕਟ ਦੀ ਨੀਂਹ ਰੱਖਣ ਲਈ 28 ਤਾਰੀਕ ਦਾ ਦਿਨ ਮੁਕੱਰਰ ਕੀਤਾ ਗਿਆ ਹੈ। ਇਸ ਕਾਰੀਡੋਰ ਦਾ ਉਦਘਾਟਨ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤਾ ਜਾਣਾ ਹੈ ਅਤੇ ਪਾਕਿਸਤਾਨ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਭਾਰਤੀ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਸੱਦਾ ਭੇਜਿਆ ਹੈ।

Leave a Reply

Your email address will not be published. Required fields are marked *