ਲੋਕ ਸਭਾ ਦੇ ਨਾਲ ਹੀ ਹੋ ਸਕਦੀਆਂ ਹਨ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ

ਚੋਣ ਕਮਿਸ਼ਨ ਵਲੋਂ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਆਉਂਦੇ ਸਾਲ ਲੋਕ ਸਭਾ ਦੀਆਂ ਚੋਣਾਂ ਦੇ ਨਾਲ ਹੀ ਕਰਵਾਈਆਂ ਜਾ ਸਕਦੀਆਂ ਹਨ। ਕਮਿਸ਼ਨ ਦੇ ਉੱਚ ਪੱਧਰੀ ਸੂਤਰਾਂ ਨੇ ਵੀਰਵਾਰ ਇਸ ਸਬੰਧੀ ਜਾਣਕਾਰੀ ਦਿੱਤੀ। ਕਮਿਸ਼ਨ ਨੂੰ 21 ਮਈ 2019 ਤੋਂ ਪਹਿਲਾਂ ਹਰ ਹਾਲਤ ’ਚ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਕਰਵਾਉਣੀਆਂ ਪੈਣੀਆਂ ਹਨ। ਸੂਬਾਈ ਵਿਧਾਨ ਸਭਾ ਨੂੰ 21 ਨਵੰਬਰ ਨੂੰ ਭੰਗ ਕੀਤਾ ਗਿਆ ਸੀ ਅਤੇ 6 ਮਹੀਨੇ ਅੰਦਰ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ।

ਸੁਪਰੀਮ ਕੋਰਟ ਦੇ ਇਕ ਨਿਰਦੇਸ਼ ਦਾ ਹਵਾਲਾ ਦਿੰਦੇ ਹੋਏ ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਕੋਸ਼ਿਸ਼ ਇਹੀ ਹੋਵੇਗੀ ਕਿ 21 ਮਈ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਹੋ ਜਾਣ। ਭਾਰਤ ਦੀਆਂ ਸਭ ਵਿਧਾਨ ਸਭਾਵਾਂ ਦਾ ਕਾਰਜਕਾਲ 5-5 ਸਾਲ ਦਾ ਹੁੰਦਾ ਹੈ ਪਰ ਸਿਰਫ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਕਾਰਜਕਾਲ 6 ਸਾਲ ਦਾ ਹੁੰਦਾ ਹੈ।

Leave a Reply

Your email address will not be published. Required fields are marked *