ਦਿਲਜੀਤ ਤੇ ਬਾਦਸ਼ਾਹ ਨੇ ਖੋਲ੍ਹੇ ਦਿਲ ਦੇ ਰਾਜ਼, ਵੀਡੀਓ ਵਾਇਰਲ

ਜਲੰਧਰ (ਬਿਊਰੋ) : ਵੱਖ-ਵੱਖ ਗੀਤਾਂ ਨਾਲ ਲੋਕਾਂ ਦੇ ਦਿਲ ਟੁੰਬਣ ਵਾਲੇ ਦਿਲਜੀਤ ਦੋਸਾਂਝ ਨੇ ਕਮਾਲ ਦੀ ਅਦਾਕਾਰੀ ਨਾਲ ਬਾਲੀਵੁੱਡ ‘ਚ ਵੱਖਰੀ ਪਛਾਣ ਬਣਾ ਲਈ ਹੈ। ਪੰਜਾਬੀਆਂ ਦੇ ਹਰਮਨ ਪਿਆਰੇ ਦਿਲਜੀਤ ਦੋਸਾਂਝ ਜਿਹੜੇ ਹਮੇਸ਼ਾ ਫੈਨਜ਼ ਲਈ ਕੁਝ ਵੱਖਰਾ ਕਰਦੇ ਰਹਿੰਦੇ ਹਨ। ਹਾਂ ਜੀ ਇਸ ਵਾਰ ਦਿਲਜੀਤ ਦੋਸਾਂਝ, ਬਾਲੀਵੁੱਡ ਨਿਰਦੇਸ਼ਕ ਕਰਨ ਜੌਹਰ ਦੇ ਚੈਟ ਸ਼ੋਅ ‘ਕੌਫੀ ਵਿਦ ਕਰਨ’ ਦੇ ਸੀਜ਼ਨ 6 ‘ਚ ਨਜ਼ਰ ਆਉਣਗੇ ਤੇ ਦਿਲਜੀਤ ਨਾਲ ਪੰਜਾਬ ਦਾ ਸੁਪਰ ਸਟਾਰ ਰੈਪਰ ਬਾਦਸ਼ਾਹ ਵੀ ਸ਼ਾਮਲ ਹੋਣਗੇ। ਦਿਲਜੀਤ ਦੋਸਾਂਝ ਨੇ ਅਪਣੇ ਇੰਸਟਾਗ੍ਰਾਮ ਤੋਂ ਵੀਡੀਓ ਸ਼ੋਅ ਕਰਦੇ ਹੋਏ ਲਿਖਿਆ ਹੈ ਕਿ, ”ਜੇ ਅੰਗਰੇਜ਼ੀ ਆਉਂਦੀ ਤਾਂ ਹੋਰ ਵਧੀਆ ਖੇਡਦਾ।” ਵੀਡੀਓ ‘ਚ ਨਜ਼ਰ ਆ ਰਿਹਾ ਹੈ ਕਿ ਦਿਲਜੀਤ ਦੋਸਾਂਝ ਅਤੇ ਬਾਦਸ਼ਾਹ ਬਹੁਤ ਮਸਤੀ ਕਰ ਰਹੇ ਹਨ। ਦਿਲਜੀਤ ਨੇ ਕਿਹਾ ਕਿ ਉਹ ਬਚਪਨ ‘ਚ ਪਰਮਾਤਮਾ ਅੱਗੇ ਇਹ ਹੀ ਪ੍ਰਾਥਨਾ ਕਰਦੇ ਸਨ ਕਿ ਉਨ੍ਹਾਂ ਨੂੰ ਸਾਰੇ ਜਾਨਣ। ਵੀਡੀਓ ‘ਚ ਦੋਵੇਂ ਬਹੁਤ ਹਾਸਾ ਮਜ਼ਾਕ ਕਰਦੇ ਦਿਖਾਈ ਦੇ ਰਹੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਰਨ ਜੌਹਰ ਦੇ ਸ਼ੋਅ ‘ਕੌਫੀ ਵਿਦ ਕਰਨ’ ਸੀਜ਼ਨ 6 ਹੁਣ ਤੱਕ ਦੀਪਿਕਾ ਪਾਦੂਕੋਣ, ਆਲੀਆ ਭੱਟ, ਆਮਿਰ ਖਾਨ, ਕੈਟਰੀਨਾ ਕੈਫ, ਵਰੁਣ ਧਵਨ ਅਤੇ ਕਾਜੋਲ ਤੇ ਕਈ ਹੋਰ ਸੈਲੀਬ੍ਰੇਟੀ ਇਸ ਸ਼ੋਅ ਨੂੰ ਚਾਰ ਚੰਨ ਲਾ ਚੁੱਕੇ ਹਨ ਤੇ ਇਸ ਵਾਰ ਕਰਨ ਦੇ ਇਸ ਮਸ਼ਹੂਰ ਸ਼ੋਅ ‘ਚ ਪੰਜਾਬ ਦੇ ਦੋ ਸੁਪਰਸਟਾਰ ਦਿਲਜੀਤ ਦੋਸਾਂਝ ਤੇ ਰੈਪਰ ਬਾਦਸ਼ਾਹ ਨਜ਼ਰ ਆਉਣਗੇ।

ਦੱਸਣਯੋਗ ਹੈ ਕਿ ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਦਿਲਜੀਤ ਦੋਸਾਂਝ ਤੇ ਬਾਦਸ਼ਾਹ ਦਾ ਪੂਰਾ ਸਿੱਕਾ ਚਲਦਾ ਹੈ। ਦਿਲਜੀਤ ਦੋਸਾਂਝ ਨੇ ਆਪਣੀ ਅਗਲੀ ਬਾਲੀਵੁੱਡ ਫਿਲਮ ਦੀ ਜਾਣਕਾਰੀ ਅਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ, ਜਿਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੀ ਇਸ ਫਿਲਮ ਦਾ ਨਾਂ ‘ਗੁੱਡ ਨਿਊਜ਼’ ਹੈ। ਇਸ ਫਿਲਮ ‘ਚ ਦਿਲਜੀਤ ਨਾਲ ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨਜ਼ਰ ਆਵੇਗੀ।

Leave a Reply

Your email address will not be published. Required fields are marked *