ਪਟਨਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਛੁੱਟੀ ਦਾ ਐਲਾਨ

ਪਟਨਾ— ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜਨਮ ਸਥਾਨ ਪਟਨਾ ‘ਚ ਹੋਣਾ, ਬਿਹਾਰ ਵਾਸੀਆਂ ਲਈ ਮਾਣ ਦੀ ਗੱਲ ਹੈ। 350ਵੇਂ ਪ੍ਰਕਾਸ਼ ਉਤਸਵ ਅਤੇ ਸ਼ੁਕਰਾਨਾ ਸਮਾਰੋਹ ਦੌਰਾਨ ਬਿਹਾਰ ਸਰਕਾਰ ਅਤੇ ਪਟਨਾ ਸਹਿਬ ਸਮੇਤ ਪੂਰੇ ਬਿਹਾਰ ਦੇ ਲੋਕਾਂ ਨੇ ਸੰਗਤਾਂ ਦੀ ਖੁੱਲ੍ਹ ਦਿੱਲੀ ਆਓ ਭਗਤ ਕੀਤੀ। ਹੁਣ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪਟਨਾ ਸਰਕਾਰ ਨੇ ਪਹਿਲਕਦਮੀ ਕਰਦੇ ਹੋਏ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਭਾਵੇਂ ਭਾਰਤ ਸਰਕਾਰ ਵਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੁਝ ਸੂਬਿਆਂ ਵਿਚ ਪਹਿਲਾਂ ਹੀ ਛੁੱਟੀ ਐਲਾਨੀ ਹੋਈ ਹੈ ਪਰ ਬਾਵਜੂਦ ਇਸ ਦੇ ਪਟਨਾ ਸਰਕਾਰ ਨੇ ਇਸ ਪਵਿੱਤਰ ਦਿਹਾੜੇ ਮੌਕੇ ਸੂਬੇ ਭਰ ਵਿਚ ਛੁੱਟੀ ਕਰਨ ਦਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ 2019 ‘ਚ ਕਾਰਤਿਕ ਪੁੰਨਿਆ ‘ਤੇ ਸਿੱਖ ਪੰਥ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਸ ਮੌਕੇ ਸਰਕਾਰੀ ਤੌਰ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਨੇ ਰਾਜਗੀਰ ‘ਚ ਯਾਤਰਾ ਕੀਤੀ ਸੀ। ਗੁਰੂ ਨਾਨਕ ਦੇਵ ਜੀ ਨੇ ਆਪਣੀ ਯਾਤਰਾ ਦੌਰਾਨ ਗਰਮ ਕੁੰਡ ਨੂੰ ਆਪਣੇ ਯਸ਼ (ਪ੍ਰਸਿੱਧੀ) ਨਾਲ ਸ਼ੀਤਲ ਕੀਤਾ, ਜਿਸ ਨੂੰ ਗੁਰੂ ਨਾਨਕ ਸ਼ੀਤਲ ਕੁੰਡ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਰਜੌਲੀ ਤੋਂ ਭਾਗਲਪੁਰ ਜਾਣ ਸਮੇਂ ਗੁਰੂ ਨਾਨਕ ਦੇਵ ਜੀ ਰਾਜਗੀਰ ‘ਚ ਰੁਕੇ ਸਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ – ਮੁਫ਼ਤ ਰਿਜਿਸਟ੍ਰੇਸ਼ਨ ਕਰੇ

Leave a Reply

Your email address will not be published. Required fields are marked *