ਰਾਹੁਲ ਗਾਂਧੀ ਨੇ ਜਾਰੀ ਕੀਤੀ ਪੰਜਾਬ ਕਾਂਗਰਸ ਦੇ ਜ਼ਿਲਾ ਪ੍ਰਧਾਨਾਂ ਦੀ ਸੂਚੀ

ਜਲੰਧਰ (ਜਤਿੰਦਰ) — ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਜ਼ਿਲਾ ਪ੍ਰਧਾਨਾਂ ਦੀ ਸੂਚੀ ‘ਤੇ ਮੋਹਰ ਲਗਾ ਦਿੱਤੀ ਹੈ। ਦੱਸਣਯੋਗ ਹੈ ਕਿ ਸੂਬਾ ਕਾਂਗਰਸ ਕਮੇਟੀ ਨੇ ਹਾਈਕਮਾਨ ਨੂੰ 28 ਲੋਕਾਂ ਦੀ ਲਿਸਟ ਭੇਜੀ ਸੀ, ਜਿਸ ‘ਤੇ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸਹਿਮਤੀ ਜਤਾ ਦਿੱਤੀ ਹੈ। ਇਸ ਸੂਚੀ ਦੇ ਮੁਤਾਬਕ ਅੰਮ੍ਰਿਤਸਰ ਜ਼ਿਲਾ ਪਿੰਡ ਕਾਂਗਰਸ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਹੋਣਗੇ ਜਦਕਿ ਜ਼ਿਲਾ ਸ਼ਹਿਰੀ ਦਾ ਪ੍ਰਧਾਨ ਜਤਿੰਦਰ ਕੌਰ ਸੋਨੀਆ ਨੂੰ ਬਣਾਇਆ ਗਿਆ ਹੈ। ਜਲੰਧਰ ਦੇ ਸ਼ਹਿਰੀ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਦੇਵ ਅਤੇ ਪਿੰਡ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਨੂੰ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਹੁਸ਼ਿਆਰਪੁਰ ਦੇ ਜ਼ਿਲਾ ਪ੍ਰਧਾਨ ਕੁਲਦੀਪ ਕੁਮਾਰ ਨੰਦਾ ਅਤੇ ਨਵਾਂਸ਼ਹਿਰ ਦੇ ਜ਼ਿਲਾ ਪ੍ਰਧਾਨ ਪ੍ਰੇਮ ਚੰਦ ਭੀਮਾ ਨੂੰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *