ਸਰਬਤ ਦਾ ਭਲਾ ਟਰੱਸਟ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਫੜ੍ਹੀ ਬਾਂਹ

ਰੋਪੜ (ਸੱਜਣ ਸੈਣੀ)— ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ 44 ਜਵਾਨਾਂ ‘ਚ ਸ਼ਾਮਲ ਪੰਜਾਬ ਦੇ ਚਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ਵ ਪੱਧਰ ਦੀ ਸਮਾਜ ਸੇਵੀ ਸੰਸਥਾ ਸਰਬਤ ਦਾ ਭਲਾ ਟਰੱਸਟ ਵੱਲੋਂ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦੇਣ ਐਲਾਨ ਕੀਤਾ ਗਿਆ ਹੈ। ਇਹ ਐਲਾਨ ਖੁਦ ਸੰਸਥਾ ਮੁਖੀ ਐੱਸ. ਪੀ. ਸਿੰਘ. ਓਬਰਾਏ ਵੱਲੋਂ ਜ਼ਿਲਾ ਰੂਪਨਗਰ ਦੇ ਪਿੰਡ ਰੌਲੀ ਦੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ ਗਿਆ।

Leave a Reply

Your email address will not be published. Required fields are marked *