ਅਕਾਲੀ ਦਲ ਦੇ ਬਾਗੀ ਆਗੂਆਂ ਨਾਲ ਗਠਜੋੜ ਬਾਰੇ ਕਰ ਰਹੇ ਹਾਂ ਗੱਲਬਾਤ : ਕੇਜਰੀਵਾਲ

ਨਵੀਂ ਦਿੱਲੀ, (ਭਾਸ਼ਾ)– ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗਠਜੋੜ ਦੀ ਗੱਲ ਭਾਵੇਂ ਲੀਹ ‘ਤੇ ਨਹੀਂ ਆ ਰਹੀ ਪਰ ਪੰਜਾਬ ਵਿਚ ‘ਆਪ’ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਨੇਤਾਵਾਂ ਨਾਲ ਚੋਣ ਗਠਜੋੜ ਬਾਰੇ ਗੱਲਬਾਤ ਚੱਲ ਰਹੀ ਹੈ।
‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਨਾਲ ਭਗਵੰਤ ਮਾਨ ਵਲੋਂ ਗੱਲਬਾਤ ਕੀਤੀ ਜਾ ਰਹੀ ਹੈ।1-2 ਦਿਨ ਵਿਚ ਤਸਵੀਰ ਸਪੱਸ਼ਟ ਹੋ ਜਾਏਗੀ।
ਦੱਸਣਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਪਾਰਟੀ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਹੋਇਆ ਹੈ।

Leave a Reply

Your email address will not be published. Required fields are marked *