ਤ੍ਰੇਹਣ ਕਤਲ ਕੇਸ ਮਾਮਲੇ ‘ਚ ਵਿਰਸਾ ਸਿੰਘ ਵਲਟੋਹਾ ਅਦਾਲਤ ‘ਚ ਹੋਏ ਪੇਸ਼

ਤਰਨਤਾਰਨ : ਤ੍ਰੇਹਣ ਕਤਲ ਮਾਮਲੇ ‘ਚ ਵਿਰਸਾ ਸਿੰਘ ਵਲਟੋਹਾ ਅੱਜ ਮਨੀਸ਼ ਗਰਗ ਦੀ ਅਦਾਲਤ ‘ਚ ਪੇਸ਼ ਹੋਏ, ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ ਦੁਬਾਰਾ ਤੋਂ ਪੇਸ਼ ਹੋਣ ਲਈ 13 ਅਪ੍ਰੈਲ ਦੀ ਤਾਰੀਕ ਦਿੱਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਸ ਮਾਮਲੇ ‘ਚ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਪੂਰੇ ਕਾਗਜ਼ਾਤ ਪੇਸ਼ ਨਹੀਂ ਕੀਤੇ ਗਏ ਇਸ ਲਈ ਅਦਾਲਤ ਨੇ ਪੂਰੇ ਕਾਗਜ਼ਾਤ ਪੇਸ਼ ਕਰਨ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *