ਉਡੀਕਾਂ ਖਤਮ, ਰਿਲੀਜ਼ ਹੋਇਆ ‘ਨਾਢੂ ਖਾਂ’ ਦਾ ਟਰੇਲਰ (ਵੀਡੀਓ)

ਜਲੰਧਰ (ਬਿਊਰੋ) : 26 ਅਪ੍ਰੈਲ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ‘ਨਾਢੂ ਖਾਂ’ ਦਾ ਟਰੇਲਰ ਰਿਲੀਜ਼ ਹੋ ਚੁੱਕਾ ਹੈ। ਦੱਸ ਦਈਏ ਕਿ ‘ਨਾਢੂ ਖਾਂ’ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟਰੇਲਰ ਆਊਟ ਹੁੰਦਿਆ ਹੀ ਟਰੈਂਡਿੰਗ ‘ਚ ਛਾਇਆ ਹੋਇਆ ਹੈ। ਫਿਲਮ ਦੇ ਟਰੇਲਰ ‘ਚ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲਦੀ ਹੈ, ਜੋ ਦਰਸ਼ਕਾਂ ਨੂੰ ਫਿਲਮ ਪ੍ਰਤੀ ਉਤਸ਼ਾਹਿਤ ਕਰਦੀ ਹੈ। ਇਸ ਤੋਂ ਇਲਾਵਾ ਟਰੇਲਰ ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਦੀ ਸ਼ਾਨਦਾਰ ਕੈਮਿਸਟਰੀ ਵੀ ਦੇਖਣ ਨੂੰ ਮਿਲ ਰਹੀ ਹੈ।

ਦੱਸਣਯੋਗ ਹੈ ਕਿ ਫਿਲਮ ‘ਨਾਢੂ ਖਾਂ’ ‘ਚ ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਤੋਂ ਇਲਾਵਾ ਬੀ. ਐੱਨ. ਸ਼ਰਮਾ, ਗੁਰਚੇਤ ਚਿੱਤਰਕਾਰ, ਹੋਬੀ ਧਾਲੀਵਾਲ, ਪ੍ਰਕਾਸ਼ ਗਾਧੂ, ਮਹਾਂਵੀਰ ਭੁੱਲਰ, ਹਰਿੰਦਰ ਭੁੱਲਰ, ਗੁਰਪ੍ਰੀਤ ਕੌਰ ਭੰਗੂ, ਸਤਿੰਦਰ ਕੌਰ, ਮਾਸਟਰ ਅੰਸ਼, ਰਾਜ ਧਾਲੀਵਾਲ, ਸੀਮਾ ਕੋਸ਼ਲ, ਬੋਬੀ ਖਹਿਰਾ, ਚਾਚਾ ਬਿਸ਼ਨਾ, ਬਲਵਿੰਦਰ, ਰਾਜ ਜੋਸ਼ੀ, ਬਲਵੀਰ ਬੋਪਾਰਾਏ, ਸਿੰਘ ਬੇਲੀ, ਮਲਕੀਤ ਰੋਣੀ ਆਦਿ ਮੁੱਖ ਭੂਮਿਕਾ ‘ਚ ਹਨ। ‘ਨਾਢੂ ਖਾਂ’ ਦੇ ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਰਾਕੇਸ਼ ਦਹੀਆ ਅਤੇ ਆਚੰਤ ਗੋਇਲ ਹਨ ਅਤੇ ਫਿਲਮ ਦੀ ਕਹਾਣੀ ਸੁਖਵਿੰਦਰ ਸਿੰਘ ਬੱਬਲ ਵਲੋਂ ਲਿਖੀ ਗਈ ਹੈ।

Leave a Reply

Your email address will not be published. Required fields are marked *