ਜੰਮੂ-ਕਸ਼ਮੀਰ ‘ਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ, ਇੰਟਰਨੈੱਟ ਸੇਵਾ ਬੰਦ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼ੌਪੀਆਂ ਜ਼ਿਲੇ ‘ਚ ਸੁਰੱਖਿਆ ਫੌਜ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹੋਏ ਮੁਕਾਬਲੇ ‘ਚ ਮੰਗਲਵਾਰ ਨੂੰ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਮੁਤਾਬਕ ਰਾਸ਼ਟਰੀ ਰਾਈਫਲਸ, ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੌਜ ਦੇ ਜਵਾਨਾਂ ਨੇ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲਣ ‘ਤੇ ਸ਼ੌਪੀਆ ਦੇ ਅਵਨੀਰ ਪਿੰਡ ‘ਚ ਮੰਗਲਵਾਰ ਤੜਕੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। 

ਬਾਹਰ ਨਿਕਲਣ ਦੇ ਸਾਰੇ ਰਸਤਿਆਂ ਨੂੰ ਬੰਦ ਕਰਨ ਦੇ ਬਾਅਦ ਜਦ ਸੁਰੱਖਿਆ ਫੌਜ ਨੇ ਇਲਾਕੇ ‘ਚ ਘਰ-ਘਰ ਤਲਾਸ਼ੀ ਮੁਹਿੰਮ ਚਲਾਈ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਆਂ ਚਲਾਈਆਂ। ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਦੋਹਾਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਹੁਣ ਤਕ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਆਖਰੀ ਰਿਪੋਰਟ ਮਿਲਣ ਤਕ ਮੁਕਾਬਲਾ ਅਜੇ ਜਾਰੀ ਸੀ। ਅਵਨੀਰ ਦੇ ਨੇੜੇ ਸੁਰੱਖਿਆ ਕਾਰਨਾਂ ਕਰਕੇ ਫੌਜ ਨੂੰ ਤਾਇਨਾਤ ਕੀਤਾ ਗਿਆ ਤਾਂ ਕਿ ਕਿਸੇ ਵੀ ਪ੍ਰਦਰਸ਼ਨ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਕਿਸੇ ਤਰ੍ਹਾਂ ਦੀ ਅਫਵਾਹ ‘ਤੇ ਰੋਕ ਲਗਾਉਣ ਲਈ ਸ਼ੌਪੀਆਂ ‘ਚ ਮੋਬਾਇਲ ਇੰਟਰਨੈਟ ਸੇਵਾ ਸਥਿਗਤ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *