ਐੱਸ.ਟੀ.ਐੱਫ.ਅਤੇ ਬੀ.ਐੱਸ.ਐੱਫ. ਦੇ ਹੱਥ ਲੱਗੀ ਕਰੋੜਾਂ ਰੁਪਏ ਦੀ ਹੈਰੋਇਨ

ਫਿਰੋਜ਼ਪੁਰ (ਕੁਮਾਰ) – ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਸਪੈਸ਼ਲ ਟਾਸਕ ਫੋਰਸ ਅਤੇ ਬੀ.ਐੱਸ.ਐੱਫ. ਨੇ ਸਪੈਸ਼ਲ ਸਰਚ ਆਪ੍ਰੇਸ਼ਨ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿ ਸਰਹੱਦ ‘ਤੇ ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬੀ.ਐੱਸ.ਐੱਫ. ਦੇ ਅਧਿਕਾਰੀਆਂ ਨਾਲ ਮਿਲ ਕੇ ਸਰਹੱਦੀ ਬੀ.ਓ.ਪੀ. ਦੋਨਾ ਤੇਲੂ ਮਲ ਦੇ ਇਲਾਕੇ ‘ਚ ਸਰਚ ਆਪ੍ਰੇਸ਼ਨ ਚਲਾਇਆ। ਦੱਸਿਆ ਜਾ ਰਿਹਾ ਹੈ ਕਿ ਇਸ ਆਪ੍ਰੇਸ਼ਨ ਦੌਰਾਨ ਐੱਸ.ਟੀ.ਐੱਫ.ਅਤੇ ਬੀ.ਐੱਸ.ਐੱਫ. ਨੇ ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *