ਸਹੁਰਾ ਪਰਿਵਾਰ ਨੇ ਥਾਣੇ ‘ਚ ਪੁਲਸ ਦੇ ਸਾਹਮਣੇ ਹੀ ਕੁੱਟੀ ਵਿਆਹੁਤਾ

ਤਰਨਤਾਰਨ (ਵਿਜੇ ਅਰੋੜਾ) : ਤਰਤਾਰਨ ਵਿਖੇ ਥਾਣਾ ਸਿਟੀ ‘ਚ ਪੁਲਸ ਦੀ ਮੌਜੂਦਗੀ ‘ਚ ਵਿਆਹੁਤਾ ਦੀ ਸਹੁਰਾ ਪਰਿਵਾਰ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਦੂਜੇ ਪਾਸੇ ਪੁਲਸ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆਂ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੁਮਨ ਰਾਣੀ ਪਤਨੀ ਅਵਤਾਰ ਸਿੰਘ ਨੇ ਦੱਸਿਆ ਕਿ 6 ਸਾਲ ਪਹਿਲਾਂ ਉਸ ਦਾ ਵਿਆਹ ਵਿਦੇਸ਼ ‘ਚ ਕੰਮ ਕਰਦੇ ਅਵਤਾਰ ਸਿੰਘ ਨਾਲ ਧਾਰਮਿਕ ਰੀਤੀ ਰਿਵਾਜਾਂ ਨਾਲ ਹੋਇਆ ਸੀ ਤੇ ਉਸਦੇ ਦੋ ਬੱਚੇ ਲੜਕਾ ਅਤੇ ਲੜਕੀ ਵੀ ਹਨ। ਪੀੜਤ ਮਹਿਲਾ ਨੇ ਦੋਸ਼ ਲਗਾਇਆ ਕਿ ਇੱਥੇ ਹੀ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਦੇ ਪਤੀ ਅਵਤਾਰ ਸਿੰਘ ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਵੀ ਹਨ। ਜਿਸ ਤੋਂ ਉਹ ਉਸ ਨੂੰ ਰੋਕਦੀ ਸੀ ਤਾਂ ਉਸਦਾ ਪਤੀ ਉਸਦੀ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਸੀ। ਪੀੜਤਾ ਨੇ ਦੱਸਿਆ ਕਿ ਇਸ ਸਬੰਧੀ ਉਸ ਨੇ ਥਾਣਾ ਸਿਟੀ ਤਰਨਤਾਰਨ ਵਿਖੇ ਦਰਖਾਸਤ ਵੀ ਦਿੱਤੀ ਹੋਈ ਹੈ ਪਰ ਉਕਤ ਦੋਸ਼ੀਆਂ ਦੇ ਹਾਕਮ ਧਿਰ ਨਾਲ ਸਬੰਧ ਹੋਣ ਕਾਰਨ ਪੁਲਸ ਵੀ ਕੋਈ ਕਾਰਵਾਈ ਨਹੀਂ ਕਰ ਰਹੀ, ਉਲਟਾ ਉਸ ਨੂੰ ਰਾਜੀਨਾਮਾ ਕਰਨ ਲਈ ਦਬਾਅ ਬਣਾ ਰਹੀ ਹੈ।ਉਸ ਨੇ ਦੱਸਿਆ ਕਿ ਬੀਤੇ ਦਿਨ ਥਾਣਾ ਸਿਟੀ ਤਰਨਤਾਰਨ ਵਿਖੇ ਉਸ ਨੂੰ ਰਾਜ਼ੀਨਾਮਾ ਕਰਨ ਲਈ ਬੁਲਾਇਆ ਸੀ ਜਿੱਥੇ ਕਿ ਤਫਤੀਸ਼ੀ ਅਫਸਰ ਦੀ ਮਿਲੀ ਭੁਗਤ ਹੋਣ ਕਾਰਨ ਉਸਦੇ ਸਹੁਰਾ ਪਰਿਵਾਰ ਵਲੋਂ ਥਾਣੇ ‘ਚ ਹੀ ਉਸ ਦੀ ਬਹੁਤ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ।

ਪੀੜਤਾ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉਕਤ ਦੋਸ਼ੀਆਂ ਅਤੇ ਸਬੰਧਤ ਪੁਲਸ ਅਧਿਕਾਰੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ ਦਿਵਾਇਆ ਜਾਵੇ। ਉਸ ਨੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਐੱਸ.ਐੱਸ.ਪੀ. ਤਰਨਤਾਰਨ ਦੇ ਦਫਤਰ ਦੇ ਬਾਹਰ ਆਤਮ-ਹੱਤਿਆ ਕਰੇਗੀ ਅਤੇ ਉਸ ਦੀ ਮੌਤ ਦਾ ਜ਼ਿੰਮੇਵਾਰ ਉਸ ਦਾ ਸਹੁਰਾ ਪਰਿਵਾਰ ਅਤੇ ਤਰਨਤਾਰਨ ਦਾ ਪੁਲਸ ਪ੍ਰਸ਼ਾਸਨ ਹੋਵੇਗਾ।

ਇਸ ਸੰਬੰਧੀ ਥਾਣਾ ਸਿਟੀ ਤਰਨਤਾਰਨ ਦੇ ਐੱਸ.ਐੱਚ.ਓ. ਚੰਦਰ ਭੂਸ਼ਣ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਤੇ ਮਾਮਲੇ ਦੀ ਬਾਰੀਕੀ ਨਾਲ ਤਫਤੀਸ਼ ਕੀਤੀ ਜਾਵੇਗੀ।ਤਫਤੀਸ਼ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *