ਲੁਧਿਆਣਾ ਜੇਲ ‘ਚ ਹੋਈ ਖੂਨੀ ਝੜਪ ‘ਤੇ ਕੈਪਟਨ ਦਾ ਵੱਡਾ ਬਿਆਨ

ਲੁਧਿਆਣਾ— ਲੁਧਿਆਣਾ ਦੀ ਸੈਂਟਰਲ ਜੇਲ ‘ਚ ਹੋਈ ਖੂਨੀ ਝੜਪ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਲ ‘ਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਦੀ ਰਿਪੋਰਟ ਅੱਜ ਸਵੇਰੇ ਉਨ੍ਹਾਂ ਨੂੰ ਮਿਲੀ ਹੈ ਅਤੇ ਉਸ ਤੋਂ ਬਾਅਦ ਅੱਜ ਖੂਨੀ ਝੜਪ ਹੋਣ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਅਜੇ ਦਿੱਲੀ ‘ਚ ਹਨ ਅਤੇ ਇਸ ਮਾਮਲੇ ਸਬੰਧੀ ਕੋਈ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਮੰਗੀ ਹੈ। ਉਨ੍ਹਾਂ ਜੇਲ ਵਿਭਾਗ ਨੂੰ ਹੁਕਮ ਜਾਰੀ ਕਰਦੇ ਹੋਏ ਜੇਲ ‘ਚ ਫਾਇਰਿੰਗ ਦੇ ਪੂਰੇ ਮਾਮਲੇ ਦੀ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਦੀ ਸੈਂਟਰਲ ਜੇਲ ‘ਚ ਸੰਨੀ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਕੈਦੀਆਂ ਦੀ ਆਪਸ ‘ਚ ਖੂਨੀ ਝੜਪ ਹੋ ਗਈ।

Leave a Reply

Your email address will not be published. Required fields are marked *