ਰਾਹੁਲ ਦੇ ਅਸਤੀਫ਼ੇ ”ਤੇ ਬੋਲੀ ਪ੍ਰਿਯੰਕਾ- ”ਤੁਹਾਡੇ ਫੈਸਲੇ ਦਾ ਸਨਮਾਨ ਹੈ”

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ੇ ਦੀ ਰਾਹੁਲ ਗਾਂਧੀ ਵਲੋਂ ਰਸਮੀ ਐਲਾਨ ‘ਤੇ ਪਾਰਟੀ ਦੀ ਜਨਰਲ ਸਕੱਤਰ ਅਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਆਪਣੇ ਭਰਾ ਦੇ ਫੈਸਲੇ ਦਾ ਸਨਮਾਨ ਕਰਦੀ ਹਾਂ। ਪ੍ਰਿਯੰਕਾ ਨੇ ਟਵੀਟ ਕਰ ਕੇ ਕਿਹਾ,”ਤੁਹਾਡੇ ਅੰਦਰ ਜੋ ਸਾਹਸ ਹੈ ਉਹ ਕੁਝ ਹੀ ਲੋਕਾਂ ‘ਚ ਹੁੰਦਾ ਹੈ। ਤੁਹਾਡੇ ਫੈਸਲੇ ਦਾ ਸਨਮਾਨ ਹੈ।”ਇਸ ਤੋਂ ਪਹਿਲਾਂ ਅਸ਼ੋਕ ਗਹਿਲੋਤ ਸਮੇਤ ਪਾਰਟੀ ਦੇ ਕਈ ਨੇਤਾਵਾਂ ਨੇ ਉਮੀਦ ਜ਼ਾਹਰ ਕੀਤੀ ਕਿ ਰਾਹੁਲ ਗਾਂਧੀ ਇਕ ਵਾਰ ਫਿਰ ਕਾਂਗਰਸ ਦੀ ਲੀਡਰਸ਼ਿਪ ਸੰਭਾਲਣ ‘ਤੇ ਵਿਚਾਰ ਕਰਨਗੇ। ਅਹਿਮਦ ਪਟੇਲ ਅਤੇ ਆਨੰਦ ਸ਼ਰਮਾ ਸਮੇਤ ਹੋਰ ਨੇਤਾਵਾਂ ਨੇ ਇਹ ਵੀ ਕਿਹਾ ਹੈ ਕਿ ਅਸਤੀਫ਼ੇ ਤੋਂ ਬਾਅਦ ਵੀ ਗਾਂਧੀ ਉਨ੍ਹਾਂ ਦੇ ਨੇਤਾ ਬਣੇ ਰਹਿਣਗੇ। ਦਰਅਸਲ ਲੋਕ ਸਭਾ ਚੋਣਾਂ ਦੇ ਬਾਅਦ ਤੋਂ ਪ੍ਰਧਾਨ ਅਹੁਦਾ ਛੱਡਣ ਨੂੰ ਲੈ ਕੇ ਬਣੀ ਦੁਬਿਧਾ ਦੀ ਸਥਿਤੀ ਨੂੰ ਸਪੱਸ਼ਟ ਕਰਦੇ ਹੋਏ ਗਾਂਧੀ ਨੇ ਬੁੱਧਵਾਰ ਨੂੰ ਅਸਤੀਫ਼ੇ ਦਾ ਰਸਮੀ ਐਲਾਨ ਕਰ ਦਿੱਤਾ ਅਤੇ ਕਿਹਾ ਕਿ ਪਾਰਟੀ ਦੇ ‘ਭਵਿੱਖ ਦੇ ਵਿਕਾਸ’ ਲਈ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ 4 ਪੰਨਿਆਂ ਦਾ ਅਸਤੀਫ਼ਾ ਪੱਤਰ ਜਨਤਕ ਕਰਦੇ ਹੋਏ ਵਰਕਰਾਂ ਅਤੇ ਸਮਰਥਕਾਂ ਪ੍ਰਤੀ ਧੰਨਵਾਦ ਜ਼ਾਹਰ ਕੀਤਾ ਸੀ। ਰਾਹੁਲ ਨੇ ਹਿਕਾ ਕਿ 2019 ਦੀਆਂ ਚੋਣਾਂ ‘ਚ ਹਾਰ ਦੀ ਜ਼ਿੰਮੇਵਾਰੀ ਪਾਰਟੀ ਦਾ ਪ੍ਰਧਾਨ ਹੋਣ ਦੇ ਨਾਤੇ ਮੇਰੀ ਸੀ। ਇਸ ਲਈ ਜ਼ਿੰਮੇਵਾਰੀ ਲੈਂਦੇ ਹੋਏ ਮੈਂ ਪਾਰਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

Leave a Reply

Your email address will not be published. Required fields are marked *