‘ਆਪ’ ਦੇ ਬਿਜਲੀ ਮੋਰਚੇ ਨੇ ਅਸਰ ਦਿਖਾਉਣਾ ਸ਼ੁਰੂ ਕੀਤਾ : ਮੀਤ ਹੇਅਰ

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਪੰਜਾਬ) ਨੇ ਸੂਬੇ ‘ਚ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਿਜਲੀ ਦੇ ਬਿੱਲ ਪਾਰਟੀਆਂ ਦੇਖ ਕੇ ਨਹੀਂ, ਸਗੋਂ ਹਰੇਕ ਅਮੀਰ-ਗ਼ਰੀਬ ਦੀ ਜੇਬ ਨੂੰ ਮੋਟਾ ਟਾਂਕਾ ਲਾ ਰਹੇ ਹਨ। ਮੰਗਲਵਾਰ ਨੂੰ ‘ਆਪ’ ਵਲੋਂ ਸੂਬੇ ਅੰਦਰ ਮਹਿੰਗੀ ਬਿਜਲੀ ਵਿਰੁੱਧ ਵਿੱਢੇ ਬਿਜਲੀ ਮੋਰਚੇ ਨਾਲ ਸਬੰਧਿਤ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਿਧਾਇਕਾਂ ਅਤੇ ਹੋਰ ਆਗੂਆਂ ਨਾਲ ਬੈਠਕ ਕੀਤੀ।

ਬੈਠਕ ‘ਚ ਬਿਜਲੀ ਮੋਰਚੇ ਦੇ ਸੂਬਾ ਕੁਆਰਡੀਨੇਟਰ ਅਤੇ ਵਿਧਾਇਕ ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਸਰਬਜੀਤ ਕੌਰ ਮਾਣੂਕੇ, ਪ੍ਰੋਫੈਸਰ ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ ਅਤੇ ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ) ਕੋਰ ਕਮੇਟੀ ਮੈਂਬਰ ਸੁਖਵਿੰਦਰ ਸੁੱਖੀ ਮਨਜੀਤ ਸਿੰਘ ਸਿੱਧੂ, ਸੂਬਾ ਸਪੋਕਸਪਰਸਨ ਨਵਦੀਪ ਸਿੰਘ ਸੰਘਾ, ਸੰਦੀਪ ਸਿੰਗਲਾ ਅਤੇ ਹੋਰ ਆਗੂ ਮੌਜੂਦ ਸਨ।

Leave a Reply

Your email address will not be published. Required fields are marked *