ਘਰ ”ਚੋਂ ਢਾਈ ਕਰੋੜ ਦੀ ਹੈਰੋਇਨ ਬਰਾਮਦ, ਸਮੱਗਲਰ ਗ੍ਰਿਫਤਾਰ

ਬਟਾਲਾ (ਬੇਰੀ) : ਸੀ. ਆਈ. ਏ. ਸਟਾਫ ਬਟਾਲਾ ਨੇ ਜੁਗਰਾਜ ਸਿੰਘ ਉਰਫ ਜੱਗਾ ਨੂੰ ਗ੍ਰਿਫਤਾਰ ਕਰਕੇ ਢਾਈ ਕਰੋੜ ਦੀ ਹੈਰੋਇਨ ਸਮੇਤ ਹੋਰ ਸਾਮਾਨ ਉਸਦੇ ਘਰੋਂ ਬਰਾਮਦ ਕੀਤਾ ਹੈ। ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੀ. ਆਈ. ਏ. ਸਟਾਫ਼ ਬਟਾਲਾ ਦੇ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਗੋਪਾਲ ਸਿੰਘ ਉਰਫ਼ ਗੋਪਾਲਾ ਪੁੱਤਰ ਤਰਲੋਕ ਸਿੰਘ ਵਾਸੀ ਧੀਰ ਖ਼ਿਲਾਫ਼ ਥਾਣਾ ਸਦਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਵਿਚ ਜੁਗਰਾਜ ਪੁੱਤਰ ਹਰਪਿੰਦਰ ਸਿੰਘ ਵਾਸੀ ਛਾਪਿਆਂਵਾਲੀ ਥਾਣਾ ਬਿਆਸ ਦਾ ਨਾਂ ਸਾਹਮਣੇ ਆਇਆ ਤਾਂ ਪੁਲਸ ਪਾਰਟੀ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਐੱਸ. ਆਈ. ਮਨਬੀਰ ਸਿੰਘ ਦੀ ਅਗਵਾਈ ਹੇਠ ਜੁਗਰਾਜ ਸਿੰਘ ਉਰਫ਼ ਜੱਗਾ ਦੇ ਘਰ ਰੇਡ ਕਰਕੇ ਉਸ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ 513 ਗ੍ਰਾਮ ਹੈਰੋਇਨ, ਇਕ ਚਾਈਨਾ ਮੇਡ ਕੰਡਾ ਅਤੇ ਇਕ ਚਮਚ ਬਿਨਾਂ ਡੰਡੀ ਦੇ ਬਰਾਮਦ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਢਾਈ ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਲਿਆ ਹੈ। ਉਕਤ ਵਿਅਕਤੀ ਕੋਲੋਂ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇੰਸਪੈਕਟਰ ਸੁਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਜੱਗੇ ਵਿਰੁੱਧ ਥਾਣਾ ਬਿਆਸ ਵਿਚ 9, ਥਾਣਾ ਸਦਰ ਬਟਾਲਾ ਅਤੇ ਜੰਡਿਆਲਾ ਗੁਰੂ ਵਿਖੇ 1-1 ਮੁਕੱਦਮਾ ਪਹਿਲਾਂ ਹੀ ਦਰਜ ਹੈ।

ਇਸ ਮੌਕੇ ਐੈੱਸ. ਆਈ. ਮਨਬੀਰ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਏ. ਐੱਸ. ਆਈ. ਗੁਰਦੀਪ ਸਿੰਘ, ਏ. ਐੱਸ. ਆਈ. ਇਕਬਾਲ ਸਿੰਘ, ਏ. ਐੱਸ. ਆਈ. ਰਛਪਾਲ ਸਿੰਘ, ਏ. ਐੱਸ. ਆਈ. ਗੁਰਜਿੰਦਰ ਸਿੰਘ, ਏ. ਐੱਸ. ਆਈ. ਜੈਮਲ ਸਿੰਘ, ਏ. ਐੱਸ. ਆਈ. ਸੁੱਚਾ ਸਿੰਘ, ਕਾਂਸਟੇਬਲ ਰਾਜਬੀਰ ਸਿੰਘ, ਪ੍ਰਭਦੀਪ ਸਿੰਘ ਅਤੇ ਬਲਵਿੰਦਰ ਸਿੰਘ ਮੌਜੂਦ ਸਨ।

Leave a Reply

Your email address will not be published. Required fields are marked *