ਜੰਮੂ : ਕੁਪਵਾੜਾ ‘ਚ ਬਿਜਲੀ ਦੀ ਹਾਈ ਟੈਂਸ਼ਨ ਤਾਰ ਡਿੱਗੀ, 3 ਲੋਕਾਂ ਦੀ ਮੌਤ

ਸ਼੍ਰੀਨਗਰ (ਵਾਰਤਾ)— ਜੰਮੂ-ਕਸ਼ਮੀਰ ਦੇ ਸਰਹੱਦੀ ਕੁਪਵਾੜਾ ਜ਼ਿਲੇ ਵਿਚ ਬੁੱਧਵਾਰ ਤੜਕੇ ਬਿਜਲੀ ਦੀ ਹਾਈ ਟੈਂਸ਼ਨ ਤਾਰ ਦੇ ਸੰਪਰਕ ‘ਚ ਆਉਣ ਨਾਲ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਮੁਤਾਬਕ ਕੁਪਵਾੜਾ ਜ਼ਿਲੇ ‘ਚ ਕਰਨਾਹ ਦੇ ਨਰਦ ਪਿੰਡ ‘ਚ ਅੱਜ ਤੜਕੇ ਕਰੀਬ 3 ਵਜੇ ਸਥਾਨਕ ਬਿਜਲੀ ਸਪਲਾਈ ਸਟੇਸ਼ਨ ਤੋਂ ਬਿਜਲੀ ਦੀ ਇਕ ਹਾਈ ਟੈਂਸ਼ਨ ਤਾਰ ਡਿੱਗ ਗਈ, ਜਿਸ ਦੇ ਸੰਪਰਕ ਵਿਚ ਆਉਣ ਕਾਰਨ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਨੇੜੇ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ 3 ਲੋਕਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਅਬਦੁੱਲ ਕਾਦਿਰ (55) ਉਨ੍ਹਾਂ ਦੇ ਪੁੱਤਰ ਅਹਿਮਦ ਚਾਕ (26) ਅਤੇ ਨਵਾਜ਼ ਅਹਿਮਦ ਦੇ ਰੂਪ ਵਿਚ ਹੋਈ ਹੈ। ਗੰਭੀਰ ਰੂਪ ਨਾਲ ਜ਼ਖਮੀਆਂ ਦਾ ਇਲਾਜ ਤੰਗਧਾਰ ਦੇ ਹਸਪਤਾਲ ਵਿਚ ਚੱਲ ਰਿਹਾ ਹੈ। ਹਾਲਾਂਕਿ ਇਹ ਘਟਨਾ ਕਿਵੇਂ ਵਾਪਰੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *