ਅੰਮ੍ਰਿਤਸਰ ‘ਚ ਨਵ-ਨਿਯੁਕਤ ਕਮਿਸ਼ਨਰ ਡਾ. ਸੁਖਚੈਨ ਸਿੰਘ ਨੇ ਸੰਭਾਲਿਆ ਅਹੁਦਾ

ਅੰਮ੍ਰਿਤਸਰ (ਸਫਰ, ਸੁਮਿਤ) : ਅੰਮ੍ਰਿਤਸਰ ‘ਚ ਅਜਿਹੀਆਂ ਇਤਿਹਾਸਕ ਥਾਂਵਾਂ ਹਨ, ਜਿਨ੍ਹਾਂ ਨੂੰ ਦੇਖਣ ਲਈ ਰੋਜ਼ਾਨਾਂ ਭਾਰੀ ਗਿਣਤੀ ‘ਚ ਲੋਕ ਦੇਸ਼ਾਂ-ਵਿਦੇਸ਼ਾਂ ਤੋਂ ਇਥੇ ਪਹੁੰਚਦੇ ਹਨ। ਸ਼ਹਿਰ ਦੀ ਸੁਰੱਖਿਆ ਨੂੰ ਦੇਖਦੇ ਹੋਏ ਡਾ. ਸੁਖਚੈਨ ਕਮਿਸ਼ਨਰ ਨਿਯੁਕਤ ਕੀਤਾ ਗਿਆ। ਡਾ.ਸੁਖਚੈਨ ਇਸ ਤੋਂ ਪਹਿਲਾਂ ਲੁਧਿਆਣਾ ‘ਚ ਕਮਿਸ਼ਨਰ ਸਨ। ਡਾ. ਸੁਖਚੈਨ ਨੇ ਅੰਮ੍ਰਿਤਸਰ ‘ਚ  10 ਸਤੰਬਰ ਨੂੰ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਦੌਰਾਨ ਪੁਲਸ ਪਾਰਟੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾਂ ਕੰਮ ਲੋਕਾਂ ਨੂੰ ਵਧੀਆ ਸਹੂਲਤ ਦੇਣੀ ਹੈ ਤੇ ਇਸ ਦੇ ਲਈ ਉਹ ਕੰਮ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਸਾਥ ਦੇਣ।

Leave a Reply

Your email address will not be published. Required fields are marked *