ਪਾਕਿ ਨਾਲ ਸਬੰਧ ਸੁਧਾਰਣ ਲਈ ਟਰੰਪ ਨੇ ਮੋਦੀ ਨੂੰ ਦਿੱਤੀ ‘ਹੱਲਾਸ਼ੇਰੀ’

ਨਿਊਯਾਰਕ— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਨਾਲ ਸਬੰਧ ਸੁਧਾਰਣ ਤੇ ਕਸ਼ਮੀਰ ਦੇ ਲੋਕਾਂ ਨੂੰ ਬਿਹਤਰ ਜ਼ਿੰਦਗੀ ਦੇਣ ਦੇ ਉਨ੍ਹਾਂ  ਦੇ ਵਾਅਦੇ ਨੂੰ ਪੂਰਾ ਕਰਨ ਲਈ ‘ਉਤਸ਼ਾਹਿਤ’ ਕੀਤਾ ਹੈ। ਦੋਵਾਂ ਨੇਤਾਵਾਂ ਦੀ ਦੋ-ਪੱਖੀ ਬੈਠਕ ਤੋਂ ਬਾਅਦ ਵਾਈਟ ਹਾਊਸ ਵਲੋਂ ਜਾਰੀ ਬਿਆਨ ‘ਚ ਇਹ ਗੱਲ ਕਹੀ ਗਈ।

ਸੰਯੁਕਤ ਰਾਸ਼ਟਰ ਮਹਾਸਭਾ ਦੇ ਲਈ ਬੈਠਕ ਦੇ ਮੌਕੇ ‘ਤੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਟਰੰਪ ਦੀ ਮੁਲਾਕਾਤ ਹੋਈ। ਇਸ ਸਾਲ ਮੋਦੀ ਦੇ ਦੁਬਾਰਾ ਸੱਤਾ ‘ਚ ਆਉਣ ਤੋਂ ਬਾਅਦ ਇਹ ਉਨ੍ਹਾਂ ਦੀ ਚੌਥੀ ਮੁਲਾਕਾਤ ਹੈ। ਕਰੀਬ 40 ਮਿੰਟ ਤੱਕ ਚੱਲੀ ਇਸ ਮੁਲਾਕਾਤ ‘ਚ ਮੁੱਖ ਰੂਪ ਨਾਲ ਦੋ-ਪੱਖੀ ਵਪਾਰ ਤੇ ਪਾਕਿਸਤਾਨ ਪ੍ਰਾਯੋਜਿਤ ਅੱਤਵਾਦ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਈ ਹੈ। ਬਿਆਨ ਦੇ ਮੁਤਾਬਕ ਰਾਸ਼ਟਰਪਤੀ ਨੇ ਰੱਖਿਆ ਤੇ ਸੁਰੱਖਿਆ ਸਹਿਯੋਗ ‘ਤੇ ਚੰਗੇ ਵਿਕਾਸ ਦੀ ਗੱਲ ਕਹੀ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਮੋਦੀ ਨੂੰ ਪਾਕਿਸਤਾਨ ਦੇ ਨਾਲ ਸਬੰਧ ਸੁਧਾਰਣ ਤੇ ਕਸ਼ਮੀਰ ਦੇ ਲੋਕਾਂ ਨੂੰ ਬਿਹਤਰ ਜ਼ਿੰਦਗੀ ਦੇਣ ਦੇ ਉਨ੍ਹਾਂ ਦੇ ਵਾਅਦੇ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਕੀਤਾ। ਜ਼ਿਕਰਯੋਗ ਹੈ ਕਿ ਟਰੰਪ ਤੇ ਮੋਦੀ ਬੈਠਕ ਤੋਂ ਦੋ ਦਿਨ ਪਹਿਲਾਂ ਐਤਵਾਰ ਨੂੰ ਹਿਊਸਟਨ ‘ਚ ਵੀ ਮਿਲੇ ਤੇ ਪਰਵਾਸੀ ਭਾਰਤੀਆਂ ਦੇ ਪ੍ਰੋਗਰਾਮ ਹਾਓਡੀ ਮੋਦੀ ਦੇ ਮੰਚ ‘ਤੇ ਇਕੱਠੇ ਆਏ।

ਭਾਰਤ ਵਲੋਂ ਧਾਰਾ 370 ਦੇ ਕਾਨੂੰਨਾਂ ਨੂੰ ਖਤਮ ਕਰਨ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ‘ਚ ਤਣਾਅ ਹੋਰ ਵਧ ਗਿਆ। ਭਾਰਤ ਦੀ ਇਸ ਕਾਰਵਾਈ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਕੂਟਨੀਤਿਕ ਸਬੰਧ ਘਟਾ ਦਿੱਤੇ ਤੇ ਭਾਰਤ ਦੇ ਡਿਪਲੋਮੈਟ ਨੂੰ ਭਾਰਤ ਵਾਪਸ ਭੇਜ ਦਿੱਤਾ।

Leave a Reply

Your email address will not be published. Required fields are marked *