‘ਛਪਾਕ’ ਫਿਲਮ ਦਾ ਪਹਿਲਾ ਗੀਤ ਹੋਇਆ ਰਿਲੀਜ਼

ਮੁੰਬਈ(ਬਿਊਰੋ)- ਦੀਪਿਕਾ ਪਾਦੂਕੋਣ ਦੀ ਫਿਲਮ ‘ਛਪਾਕ’ ਦਾ ਪਹਿਲਾ ਗੀਤਾ ਰਿਲੀਜ਼ ਹੋ ਚੁੱਕਿਆ ਹੈ। ਗੀਤ ਵਿਚ ਦੀਪਿਕਾ ਤੇ ਵਿਕਰਾਂਤ ਮੈਸੀ ਵਿਚਕਾਰ ਵਧੀਆ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਸਿਧਰਾਥ ਮਹਾਦੇਵਨ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦਾ ਮਿਊਜ਼ਿਕ Shankar Ehsaan Loy ਵੱਲੋਂ ਤਿਆਰ ਕੀਤਾ ਗਿਆ ਹੈ। ‘ਨੋਕ ਝੋਕ’ ਟਾਈਟਲ ਹੇਠ ਰਿਲੀਜ਼ ਹੋਏ ਗੀਤ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦੀ ਗੱਲ ਕਰੀਏ ਤਾਂ ਇਹ ਫਿਲਮ ਸੱਚੀ ਕਹਾਣੀ ’ਤੇ ਆਧਾਰਿਤ ਹੈ।

Leave a Reply

Your email address will not be published. Required fields are marked *