IMG-LOGO
Home News blog-detail-01.html
ਪੰਜਾਬ

ਭਗਵੰਤ ਮਾਨ ਵੱਲੋਂ 50 ਡਾਕੂਮੈਂਟਰੀ ਵੈਨਾਂ ਰਵਾਨਾ

by Admin - 2026-06-30 21:52:27 0 Views 0 Comment
IMG
ਗੁਰੂ ਰਵਿਦਾਸ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾਵੇਗਾ; ਵੈਨਾਂ ਜ਼ਰੀਏ ਸਾਰੇ 23 ਜ਼ਿਲ੍ਹਿਆਂ ਦੇ 13 ਹਜ਼ਾਰ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਈ ਜਾਵੇਗੀ ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ 50 ਮੋਬਾਈਲ ਡਾਕੂਮੈਂਟਰੀ ਵੈਨਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤੀਆਂ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ। ਇਸ ਵਿਸ਼ੇਸ਼ ਪ੍ਰਚਾਰ ਮੁਹਿੰਮ ਤਹਿਤ ਐੱਲ ਈ ਡੀ ਸਕਰੀਨਾਂ ਨਾਲ ਲੈਸ ਇਹ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਤਕਰੀਬਨ 13,000 ਪਿੰਡਾਂ ਦਾ ਦੌਰਾ ਕਰਨਗੀਆਂ। ਹਰ ਵੈਨ ’ਤੇ 12 ਗੁਣਾ 8 ਫੁੱਟ ਦੀ ਵੱਡੀ ਸਕਰੀਨ ਲਾਈ ਗਈ ਹੈ। ਇਨ੍ਹਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਅਧਿਆਤਮਿਕ ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਤ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਭੇਦਭਾਵ ਰਹਿਤ ਸਮਾਜ ਦੀ ਸੇਧ ਦੇਣਾ ਹੈ। ਇਹ ਪਹਿਲਕਦਮੀ ਰਾਜ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਦਾ ਅਹਿਮ ਹਿੱਸਾ ਹੈ, ਜਿਸ ਵਾਸਤੇ 100 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰਾਖਵਾਂ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਇਸ ਨੂੰ ਭਾਵੁਕ ਅਤੇ ਮਾਣ ਵਾਲਾ ਪਲ ਦੱਸਦਿਆਂ ਕਿਹਾ ਕਿ ਇਹ ਪਹਿਲਕਦਮੀ ਗੁਰੂ ਜੀ ਪ੍ਰਤੀ ਸੂਬੇ ਦੀ ਅਥਾਹ ਸ਼ਰਧਾ ਨੂੰ ਪ੍ਰਗਟ ਕਰਦੀ ਹੈ। ਪਹਿਲਾਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਹੁਣ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲਣਾ ਮਾਣ ਵਾਲੀ ਗੱਲ ਹੈ। ਗੁਰੂ ਰਵਿਦਾਸ ਨੇ ਸਮੁੱਚੀ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ ਸੀ। ਪੰਜਾਬ ਸਰਕਾਰ ਇਸੇ ਫਲਸਫੇ ਤੋਂ ਪ੍ਰੇਰਿਤ ਹੋ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦਾ ਉਦੇਸ਼ ਉਨ੍ਹਾਂ ਦੀਆਂ ਸਿੱਖਿਆਵਾਂ ਘਰ-ਘਰ ਪਹੁੰਚਾਉਣਾ ਹੈ।

Leave a Comment

Your email address will not be published. Required fields are marked *