IMG-LOGO
Home News blog-detail-01.html
ਦੇਸ਼

Modi Iran President Talks: ਪੀ ਐੱਮ ਮੋਦੀ ਵੱਲੋਂ ਇਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ

by Admin - 2026-06-30 21:56:15 0 Views 0 Comment
IMG
ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਇਰਾਨ ਦੇ ਰਾਸ਼ਟਰਪਤੀ ਨੇ ਭਾਰਤੀ ਪ੍ਰਧਾਨ ਮੰਤਰੀ ਨੂੰ ਪੱਛਮੀ ਏਸ਼ੀਆ ਵਿੱਚ ਹਾਲੀਆ ਘਟਨਾਕ੍ਰਮ ਅਤੇ ਅੱਗੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਵੱਲੋਂ ਜਾਰੀ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਦੌਰਾਨ ਹਰਮੁਜ਼ ਜਲ ਮਾਰਗ ਵਿੱਚ ਜਹਾਜ਼ਾਂ ਦੀ ਨਿਰਵਿਘਨ ਆਵਾਜਾਈ ਦੀ ਅਹਿਮੀਅਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਭਾਰਤ ਸਗੋਂ ਪੂਰੀ ਦੁਨੀਆ ਲਈ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਸਾਰੇ ਵਿਵਾਦਾਂ ਦਾ ਹੱਲ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਖੇਤਰ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਜਾਰੀ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸਮੁੰਦਰੀ ਆਵਾਜਾਈ ਅਤੇ ਵਪਾਰ ਦੀ ਆਜ਼ਾਦੀ ਨੂੰ ਵੀ ਬਹੁਤ ਅਹਿਮ ਦੱਸਿਆ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ‘ਐਕਸ’ ’ਤੇ ਵੀ ਲਿਖਿਆ ਕਿ ਉਨ੍ਹਾਂ ਨੇ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਪੱਛਮੀ ਏਸ਼ੀਆ ਦੇ ਤਾਜ਼ਾ ਘਟਨਾਕ੍ਰਮ ’ਤੇ ਚਰਚਾ ਕੀਤੀ। ਉਨ੍ਹਾਂ ਆਸ ਜਤਾਈ ਕਿ ਲਗਾਤਾਰ ਕੋਸ਼ਿਸ਼ਾਂ ਨਾਲ ਖੇਤਰ ਵਿੱਚ ਸਥਾਈ ਸ਼ਾਂਤੀ ਸਥਾਪਤ ਹੋਵੇਗੀ। ਉਨ੍ਹਾਂ ਹਰਮੁਜ਼ ਜਲ ਮਾਰਗ ਵਿੱਚ ਜਹਾਜ਼ਾਂ ਦੀ ਨਿਰਵਿਘਨ ਆਵਾਜਾਈ ਦੀ ਮਹੱਤਤਾ ਨੂੰ ਵੀ ਦੁਹਰਾਇਆ।

Leave a Comment

Your email address will not be published. Required fields are marked *